ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਕੈਬਿਨਟ ਸਬ ਕਮੇਟੀ ਅਤੇ ਕੱਚੇ ਮੁਲਾਜ਼ਮਾਂ ਚ ਬਣੀ ਸਹਿਮਤੀ
ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਤੇ ਵਿਸ਼ੇਸ਼ ਅਧਿਆਪਕ ਹੋਣਗੇ ਪੱਕੇ
ਮੋਹਾਲੀ, 15 ਮਾਰਚ, ਦੇਸ਼ ਕਲਿੱਕ ਬਿਓਰੋ :
ਬੀਤੇ ਕਈ ਦਿਨਾਂ ਤੋਂ ਸਘੰਰਸ਼ ਦੇ ਰਾਹ ਤੇ ਚੱਲ ਰਹੇ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਦੀਆਂ ਮੰਗਾਂ ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਬੂਰ ਪੈ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਨਗੀ ਦੇਣ ਉਪਰੰਤ ਲੰਬੇ ਸਮੇਂ ਤੋਂ ਕਰਮਚਾਰੀਆਂ ਨੂੰ ਰੈਗੂਲਰ ਦੇ ਨਿਯੁਕਤੀ ਪੱਤਰ ਨਾ ਮਿਲਣ ਕਰਕੇ ਮੁਲਾਜ਼ਮ ਨਿਰਾਸ਼ ਸੰਨ ਅਤੇ ਸਘੰਰਸ਼ ਦੇ ਰਾਹ ਤੇ ਪੈ ਕੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਅਤੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਲਾਇਆ ਹੋਇਆ ਸੀ।
ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਹੋਈ
ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਇਲਾਵਾ ਸਕੂਲ ਸਿੱਖਿਆ ਦੇ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਵਿੱਤ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਵਿਨੈ ਬੁਬਲਾਨੀ ਪ੍ਰਸੋਨਲ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਮੋਜੂਦ ਸਨ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ/ ਮਿਡ ਡੇ ਮੀਲ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਰਜਿੰਦਰ ਸਿੰਘ ਸੰਧਾ ਰਾਮੇਸ਼ ਸਹਾਰਨ ਪ੍ਰਵੀਨ ਸ਼ਰਮਾ ਜਗਮੋਹਨ ਸਿੰਘ ਗੁਰਮੀਤ ਸਿੰਘ ਮਾਂਗਟ ਸੁਖਰਾਜ ਸਿੰਘ ਚਮਕੋਰ ਸਿੰਘ ਵਰਿੰਦਰ ਸਿੰਘ ਨੇ ਕਿਹਾ ਕਿ ਕੈਬਿਨਟ ਸਬ ਕਮੇਟੀ ਸਾਹਮਣੇ ਮੁਲਾਜ਼ਮ ਆਗੂਆਂ ਨੇ ਆਪਣੀ ਲੰਬੇ ਸਮੇਂ ਲਟਕਦੀ ਰੈਗੂਲਰ ਦੀ ਮੰਗ ਰੱਖੀ ਜਿਸ ਤੇ ਲੰਬੀ ਵਿਚਾਰ ਚਰਚਾ ਤੋਂ ਬਾਅਦ ਸਾਲ 2018 ਦੋਰਾਨ ਸਿੱਖਿਆ ਵਿਭਾਗ ਚ ਰੈਗੂਲਰ ਕੀਤੇ 8886 ਅਧਿਆਪਕਾਂ ਦੀ ਤਰਜ ਤੇ ਦਫ਼ਤਰੀ ਕਰਮਚਾਰੀਆਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਰੈਗੂਲਰ ਕਰਨ ਤੇ ਸਹਿਮਤੀ ਬਣੀ। ਜਿਸ ਉਪਰੰਤ ਵਿੱਤ ਮੰਤਰੀ ਵੱਲੋਂ ਸਕੂਲ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਤੁਰੰਤ ਆਰੰਭੀ ਜਾਵੇ।
ਇਸ ਦੇ ਨਾਲ ਹੀ ਦਫ਼ਤਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਕੀਤੀ ਕਟੋਤੀ ਨੂੰ ਖਤਮ ਕਰਨ ਲਈ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਮੋਕੇ ਤੇ ਨਿਰਦੇਸ਼ ਦਿੱਤੇ।
ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਕੈਬਿਨਟ ਸਬ ਕਮੇਟੀ ਅਤੇ ਕੱਚੇ ਮੁਲਾਜ਼ਮਾਂ ਚ ਬਣੀ ਸਹਿਮਤੀ
ਮੀਟਿੰਗ ਉਪਰੰਤ ਆਗੂਆਂ ਵੱਲੋਂ ਧਰਨੇ ਵਿੱਚ ਆ ਕੇ ਵੱਖ ਵੱਖ ਜ਼ਿਲ੍ਹਿਆਂ ਤੋਂ ਪੁੱਜੇ ਜ਼ਿਲ੍ਹਾ ਆਗੂਆਂ ਤੇ ਕਰਮਚਾਰੀਆਂ ਨਾਲ ਵਿਚਾਰ ਕਰਨ ਉਪਰੰਤ ਸਰਕਾਰ ਨਾਲ ਬਣੀ ਸਹਿਮਤੀ ਅਨੁਸਾਰ ਚੱਲ ਰਿਹਾ ਸਘੰਰਸ਼ ਹਾਲ ਦੀ ਘੜੀ ਮੁਲਤਵੀ ਕਰਨ ਦਾ ਐਲਾਨ ਕੀਤਾ।
ਆਗੂਆਂ ਨੇ ਕਿਹਾ ਕਿ ਜੇਕਰ ਹੁਣ ਵੀ ਕਿਸੇ ਵੀ ਪੱਧਰ ਤੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਵਿੱਚ ਕੋਈ ਅੜਚਨ ਪੈਦਾ ਹੋਈ ਤਾਂ ਕਰਮਚਾਰੀ ਸਘੰਰਸ਼ ਕਰਨ ਤੋਂ ਪਿੱਛੇ ਨਹੀ ਹਟਣਗੇ ਅਤੇ ਵੋਟਾਂ ਦੋਰਾਨ ਹਰ ਇਕ ਮੰਤਰੀ ਤੇ ਵਿਧਾਇਕ ਦੇ ਦਾ ਘਰ ਘੇਰਣਗੇ।
ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਕੈਬਿਨਟ ਸਬ ਕਮੇਟੀ ਅਤੇ ਕੱਚੇ ਮੁਲਾਜ਼ਮਾਂ ਚ ਬਣੀ ਸਹਿਮਤੀ
Source – https://www.deshclick.com/punjabi/news/44521